Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
885
Pavan Ang 885 of 1430

ਰਾਮਕਲੀ ਮਹਲਾ ੫ ॥

ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥

ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥

ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥

੧॥

ਭਲੋ ਭਲੋ ਰੇ ਕੀਰਤਨੀਆ ॥

ਰਾਮ ਰਮਾ ਰਾਮਾ ਗੁਨ ਗਾਉ ॥

ਛੋਡਿ ਮਾਇਆ ਕੇ ਧੰਧ ਸੁਆਉ ॥

੧॥

ਰਹਾਉ ॥

ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥

ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥

ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥

੨॥

ਨਾਰਦੀ ਨਰਹਰ ਜਾਣਿ ਹਦੂਰੇ ॥

ਘੂੰਘਰ ਖੜਕੁ ਤਿਆਗਿ ਵਿਸੂਰੇ ॥

ਸਹਜ ਅਨੰਦ ਦਿਖਾਵੈ ਭਾਵੈ ॥

ਏਹੁ ਨਿਰਤਿਕਾਰੀ ਜਨਮਿ ਨ ਆਵੈ ॥

੩॥

ਜੇ ਕੋ ਅਪਨੇ ਠਾਕੁਰ ਭਾਵੈ ॥

ਕੋਟਿ ਮਧਿ ਏਹੁ ਕੀਰਤਨੁ ਗਾਵੈ ॥

ਸਾਧਸੰਗਤਿ ਕੀ ਜਾਵਉ ਟੇਕ ॥

ਕਹੁ ਨਾਨਕ ਤਿਸੁ ਕੀਰਤਨੁ ਏਕ ॥

੪॥

੮॥

ਰਾਮਕਲੀ ਮਹਲਾ ੫ ॥

ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥

ਕੋਈ ਸੇਵੈ ਗੁਸਈਆ ਕੋਈ ਅਲਾਹਿ ॥

੧॥

ਕਾਰਣ ਕਰਣ ਕਰੀਮ ॥

ਕਿਰਪਾ ਧਾਰਿ ਰਹੀਮ ॥

੧॥

ਰਹਾਉ ॥

ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥

ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥

੨॥

ਕੋਈ ਪੜੈ ਬੇਦ ਕੋਈ ਕਤੇਬ ॥

ਕੋਈ ਓਢੈ ਨੀਲ ਕੋਈ ਸੁਪੇਦ ॥

੩॥

ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥

ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥

੪॥

ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥

ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥

੫॥

੯॥

ਰਾਮਕਲੀ ਮਹਲਾ ੫ ॥

ਪਵਨੈ ਮਹਿ ਪਵਨੁ ਸਮਾਇਆ ॥

ਜੋਤੀ ਮਹਿ ਜੋਤਿ ਰਲਿ ਜਾਇਆ ॥

ਮਾਟੀ ਮਾਟੀ ਹੋਈ ਏਕ ॥

ਰੋਵਨਹਾਰੇ ਕੀ ਕਵਨ ਟੇਕ ॥

੧॥

ਕਉਨੁ ਮੂਆ ਰੇ ਕਉਨੁ ਮੂਆ ॥

ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥

੧॥

ਰਹਾਉ ॥

ਅਗਲੀ ਕਿਛੁ ਖਬਰਿ ਨ ਪਾਈ ॥

ਰੋਵਨਹਾਰੁ ਭਿ ਊਠਿ ਸਿਧਾਈ ॥

ਭਰਮ ਮੋਹ ਕੇ ਬਾਂਧੇ ਬੰਧ ॥

ਸੁਪਨੁ ਭਇਆ ਭਖਲਾਏ ਅੰਧ ॥

੨॥

ਇਹੁ ਤਉ ਰਚਨੁ ਰਚਿਆ ਕਰਤਾਰਿ ॥

ਆਵਤ ਜਾਵਤ ਹੁਕਮਿ ਅਪਾਰਿ ॥

ਨਹ ਕੋ ਮੂਆ ਨ ਮਰਣੈ ਜੋਗੁ ॥

ਨਹ ਬਿਨਸੈ ਅਬਿਨਾਸੀ ਹੋਗੁ ॥

੩॥

ਜੋ ਇਹੁ ਜਾਣਹੁ ਸੋ ਇਹੁ ਨਾਹਿ ॥

ਜਾਨਣਹਾਰੇ ਕਉ ਬਲਿ ਜਾਉ ॥

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥

ਨਾ ਕੋਈ ਮਰੈ ਨ ਆਵੈ ਜਾਇਆ ॥

੪॥

੧੦॥

ਰਾਮਕਲੀ ਮਹਲਾ ੫ ॥

ਜਪਿ ਗੋਬਿੰਦੁ ਗੋਪਾਲ ਲਾਲੁ ॥

ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥

੧॥

ਰਹਾਉ ॥

ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥

SikhiAt.Net
885 ×