ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
890
ਪਾਵਨ ਅੰਗ 890 / 1430

ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥

ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥

੨॥

ਚਿਰੰਕਾਲ ਪਾਈ ਦ੍ਰੁਲਭ ਦੇਹ ॥

ਨਾਮ ਬਿਹੂਣੀ ਹੋਈ ਖੇਹ ॥

ਪਸੂ ਪਰੇਤ ਮੁਗਧ ਤੇ ਬੁਰੀ ॥

ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥

੩॥

ਸੁਣਿ ਕਰਤਾਰ ਗੋਵਿੰਦ ਗੋਪਾਲ ॥

ਦੀਨ ਦਇਆਲ ਸਦਾ ਕਿਰਪਾਲ ॥

ਤੁਮਹਿ ਛਡਾਵਹੁ ਛੁਟਕਹਿ ਬੰਧ ॥

ਬਖਸਿ ਮਿਲਾਵਹੁ ਨਾਨਕ ਜਗ ਅੰਧ ॥

੪॥

੧੨॥

੨੩॥

ਰਾਮਕਲੀ ਮਹਲਾ ੫ ॥

ਕਰਿ ਸੰਜੋਗੁ ਬਨਾਈ ਕਾਛਿ ॥

ਤਿਸੁ ਸੰਗਿ ਰਹਿਓ ਇਆਨਾ ਰਾਚਿ ॥

ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥

ਅੰਤ ਕੀ ਬਾਰ ਊਠਿ ਸਿਧਾਰੈ ॥

੧॥

ਨਾਮ ਬਿਨਾ ਸਭੁ ਝੂਠੁ ਪਰਾਨੀ ॥

ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥

੧॥

ਰਹਾਉ ॥

ਤੀਰਥ ਨਾਇ ਨ ਉਤਰਸਿ ਮੈਲੁ ॥

ਕਰਮ ਧਰਮ ਸਭਿ ਹਉਮੈ ਫੈਲੁ ॥

ਲੋਕ ਪਚਾਰੈ ਗਤਿ ਨਹੀ ਹੋਇ ॥

ਨਾਮ ਬਿਹੂਣੇ ਚਲਸਹਿ ਰੋਇ ॥

੨॥

ਬਿਨੁ ਹਰਿ ਨਾਮ ਨ ਟੂਟਸਿ ਪਟਲ ॥

ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥

ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥

ਸਗਲ ਫਲਾ ਸੇ ਸੂਖਿ ਸਮਾਏ ॥

੩॥

ਰਾਖਨਹਾਰੇ ਰਾਖਹੁ ਆਪਿ ॥

ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥

ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥

ਨਾਨਕ ਸਾਹਿਬੁ ਅੰਤਰਜਾਮੀ ॥

੪॥

੧੩॥

੨੪॥

ਰਾਮਕਲੀ ਮਹਲਾ ੫ ॥

ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥

ਮਨੁ ਅਸਮਝੁ ਸਾਧਸੰਗਿ ਪਤੀਆਨਾ ॥

ਡੋਲਨ ਤੇ ਚੂਕਾ ਠਹਰਾਇਆ ॥

ਸਤਿ ਮਾਹਿ ਲੇ ਸਤਿ ਸਮਾਇਆ ॥

੧॥

ਦੂਖੁ ਗਇਆ ਸਭੁ ਰੋਗੁ ਗਇਆ ॥

ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥

੧॥

ਰਹਾਉ ॥

ਸਗਲ ਪਵਿਤ੍ਰ ਸਰਬ ਨਿਰਮਲਾ ॥

ਜੋ ਵਰਤਾਏ ਸੋਈ ਭਲਾ ॥

ਜਹ ਰਾਖੈ ਸੋਈ ਮੁਕਤਿ ਥਾਨੁ ॥

ਜੋ ਜਪਾਏ ਸੋਈ ਨਾਮੁ ॥

੨॥

ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥

ਤਹ ਬੈਕੁੰਠੁ ਜਹ ਨਾਮੁ ਉਚਰਹਿ ॥

ਸਰਬ ਅਨੰਦ ਜਬ ਦਰਸਨੁ ਪਾਈਐ ॥

ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥

੩॥

ਆਪੇ ਘਟਿ ਘਟਿ ਰਹਿਆ ਬਿਆਪਿ ॥

ਦਇਆਲ ਪੁਰਖ ਪਰਗਟ ਪਰਤਾਪ ॥

ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥

ਨਾਨਕ ਕਉ ਗੁਰ ਭੇਟੇ ਪੂਰੇ ॥

੪॥

੧੪॥

੨੫॥

ਰਾਮਕਲੀ ਮਹਲਾ ੫ ॥

ਕੋਟਿ ਜਾਪ ਤਾਪ ਬਿਸ੍ਰਾਮ ॥

ਰਿਧਿ ਬੁਧਿ ਸਿਧਿ ਸੁਰ ਗਿਆਨ ॥

ਅਨਿਕ ਰੂਪ ਰੰਗ ਭੋਗ ਰਸੈ ॥

ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥

੧॥

ਹਰਿ ਕੇ ਨਾਮ ਕੀ ਵਡਿਆਈ ॥

ਕੀਮਤਿ ਕਹਣੁ ਨ ਜਾਈ ॥

੧॥

ਰਹਾਉ ॥

ਸੂਰਬੀਰ ਧੀਰਜ ਮਤਿ ਪੂਰਾ ॥

SikhiAt.Net
890 ×