Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
891
Pavan Ang 891 of 1430

ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥

ਸਦਾ ਮੁਕਤੁ ਤਾ ਕੇ ਪੂਰੇ ਕਾਮ ॥

ਜਾ ਕੈ ਰਿਦੈ ਵਸੈ ਹਰਿ ਨਾਮ ॥

੨॥

ਸਗਲ ਸੂਖ ਆਨੰਦ ਅਰੋਗ ॥

ਸਮਦਰਸੀ ਪੂਰਨ ਨਿਰਜੋਗ ॥

ਆਇ ਨ ਜਾਇ ਡੋਲੈ ਕਤ ਨਾਹੀ ॥

ਜਾ ਕੈ ਨਾਮੁ ਬਸੈ ਮਨ ਮਾਹੀ ॥

੩॥

ਦੀਨ ਦਇਆਲ ਗੋੁਪਾਲ ਗੋਵਿੰਦ ॥

ਗੁਰਮੁਖਿ ਜਪੀਐ ਉਤਰੈ ਚਿੰਦ ॥

ਨਾਨਕ ਕਉ ਗੁਰਿ ਦੀਆ ਨਾਮੁ ॥

ਸੰਤਨ ਕੀ ਟਹਲ ਸੰਤ ਕਾ ਕਾਮੁ ॥

੪॥

੧੫॥

੨੬॥

ਰਾਮਕਲੀ ਮਹਲਾ ੫ ॥

ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥

ਆਗੈ ਮਿਲੀ ਨਿਥਾਵੇ ਥਾਉ ॥

ਗੁਰ ਪੂਰੇ ਕੀ ਚਰਣੀ ਲਾਗੁ ॥

ਜਨਮ ਜਨਮ ਕਾ ਸੋਇਆ ਜਾਗੁ ॥

੧॥

ਹਰਿ ਹਰਿ ਜਾਪੁ ਜਪਲਾ ॥

ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥

੧॥

ਰਹਾਉ ॥

ਨਾਮੁ ਨਿਧਾਨੁ ਧਿਆਇ ਮਨ ਅਟਲ ॥

ਤਾ ਛੂਟਹਿ ਮਾਇਆ ਕੇ ਪਟਲ ॥

ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥

ਤਾ ਤੇਰਾ ਹੋਇ ਨਿਰਮਲ ਜੀਉ ॥

੨॥

ਸੋਧਤ ਸੋਧਤ ਸੋਧਿ ਬੀਚਾਰਾ ॥

ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥

ਸੋ ਹਰਿ ਭਜਨੁ ਸਾਧ ਕੈ ਸੰਗਿ ॥

ਮਨੁ ਤਨੁ ਰਾਪੈ ਹਰਿ ਕੈ ਰੰਗਿ ॥

੩॥

ਛੋਡਿ ਸਿਆਣਪ ਬਹੁ ਚਤੁਰਾਈ ॥

ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥

ਦਇਆ ਧਾਰੀ ਗੋਵਿਦ ਗੋੁਸਾਈ ॥

ਹਰਿ ਹਰਿ ਨਾਨਕ ਟੇਕ ਟਿਕਾਈ ॥

੪॥

੧੬॥

੨੭॥

ਰਾਮਕਲੀ ਮਹਲਾ ੫ ॥

ਸੰਤ ਕੈ ਸੰਗਿ ਰਾਮ ਰੰਗ ਕੇਲ ॥

ਆਗੈ ਜਮ ਸਿਉ ਹੋਇ ਨ ਮੇਲ ॥

ਅਹੰਬੁਧਿ ਕਾ ਭਇਆ ਬਿਨਾਸ ॥

ਦੁਰਮਤਿ ਹੋਈ ਸਗਲੀ ਨਾਸ ॥

੧॥

ਰਾਮ ਨਾਮ ਗੁਣ ਗਾਇ ਪੰਡਿਤ ॥

ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥

੧॥

ਰਹਾਉ ॥

ਹਰਿ ਕਾ ਜਸੁ ਨਿਧਿ ਲੀਆ ਲਾਭ ॥

ਪੂਰਨ ਭਏ ਮਨੋਰਥ ਸਾਭ ॥

ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥

ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥

੨॥

ਨਾਮ ਰਤਨੁ ਜਿਨਿ ਪਾਇਆ ਦਾਨੁ ॥

ਤਿਸੁ ਜਨ ਹੋਏ ਸਗਲ ਨਿਧਾਨ ॥

ਸੰਤੋਖੁ ਆਇਆ ਮਨਿ ਪੂਰਾ ਪਾਇ ॥

ਫਿਰਿ ਫਿਰਿ ਮਾਗਨ ਕਾਹੇ ਜਾਇ ॥

੩॥

ਹਰਿ ਕੀ ਕਥਾ ਸੁਨਤ ਪਵਿਤ ॥

ਜਿਹਵਾ ਬਕਤ ਪਾਈ ਗਤਿ ਮਤਿ ॥

ਸੋ ਪਰਵਾਣੁ ਜਿਸੁ ਰਿਦੈ ਵਸਾਈ ॥

ਨਾਨਕ ਤੇ ਜਨ ਊਤਮ ਭਾਈ ॥

੪॥

੧੭॥

੨੮॥

ਰਾਮਕਲੀ ਮਹਲਾ ੫ ॥

ਗਹੁ ਕਰਿ ਪਕਰੀ ਨ ਆਈ ਹਾਥਿ ॥

ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥

ਕਹੁ ਨਾਨਕ ਜਉ ਤਿਆਗਿ ਦਈ ॥

ਤਬ ਓਹ ਚਰਣੀ ਆਇ ਪਈ ॥

੧॥

ਸੁਣਿ ਸੰਤਹੁ ਨਿਰਮਲ ਬੀਚਾਰ ॥

ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥

੧॥

ਰਹਾਉ ॥

SikhiAt.Net
891 ×