Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
892
Pavan Ang 892 of 1430

ਜਬ ਉਸ ਕਉ ਕੋਈ ਦੇਵੈ ਮਾਨੁ ॥

ਤਬ ਆਪਸ ਊਪਰਿ ਰਖੈ ਗੁਮਾਨੁ ॥

ਜਬ ਉਸ ਕਉ ਕੋਈ ਮਨਿ ਪਰਹਰੈ ॥

ਤਬ ਓਹ ਸੇਵਕਿ ਸੇਵਾ ਕਰੈ ॥

੨॥

ਮੁਖਿ ਬੇਰਾਵੈ ਅੰਤਿ ਠਗਾਵੈ ॥

ਇਕਤੁ ਠਉਰ ਓਹ ਕਹੀ ਨ ਸਮਾਵੈ ॥

ਉਨਿ ਮੋਹੇ ਬਹੁਤੇ ਬ੍ਰਹਮੰਡ ॥

ਰਾਮ ਜਨੀ ਕੀਨੀ ਖੰਡ ਖੰਡ ॥

੩॥

ਜੋ ਮਾਗੈ ਸੋ ਭੂਖਾ ਰਹੈ ॥

ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥

ਇਸਹਿ ਤਿਆਗਿ ਸਤਸੰਗਤਿ ਕਰੈ ॥

ਵਡਭਾਗੀ ਨਾਨਕ ਓਹੁ ਤਰੈ ॥

੪॥

੧੮॥

੨੯॥

ਰਾਮਕਲੀ ਮਹਲਾ ੫ ॥

ਆਤਮ ਰਾਮੁ ਸਰਬ ਮਹਿ ਪੇਖੁ ॥

ਪੂਰਨ ਪੂਰਿ ਰਹਿਆ ਪ੍ਰਭ ਏਕੁ ॥

ਰਤਨੁ ਅਮੋਲੁ ਰਿਦੇ ਮਹਿ ਜਾਨੁ ॥

ਅਪਨੀ ਵਸਤੁ ਤੂ ਆਪਿ ਪਛਾਨੁ ॥

੧॥

ਪੀ ਅੰਮ੍ਰਿਤੁ ਸੰਤਨ ਪਰਸਾਦਿ ॥

ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥

੧॥

ਰਹਾਉ ॥

ਅਠ ਦਸ ਬੇਦ ਸੁਨੇ ਕਹ ਡੋਰਾ ॥

ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥

ਪਸੂ ਪਰੀਤਿ ਘਾਸ ਸੰਗਿ ਰਚੈ ॥

ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥

੨॥

ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥

ਓਤਿ ਪੋਤਿ ਭਗਤਨ ਸੰਗਾਨਿ ॥

ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥

ਨਾਨਕ ਤਿਨ ਜਮ ਨੇੜਿ ਨ ਆਵਹਿ ॥

੩॥

੧੯॥

੩੦॥

ਰਾਮਕਲੀ ਮਹਲਾ ੫ ॥

ਦੀਨੋ ਨਾਮੁ ਕੀਓ ਪਵਿਤੁ ॥

ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥

ਕਾਟੀ ਬੰਧਿ ਹਰਿ ਸੇਵਾ ਲਾਏ ॥

ਹਰਿ ਹਰਿ ਭਗਤਿ ਰਾਮ ਗੁਣ ਗਾਏ ॥

੧॥

ਬਾਜੇ ਅਨਹਦ ਬਾਜਾ ॥

ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥

੧॥

ਰਹਾਉ ॥

ਆਇ ਬਨਿਓ ਪੂਰਬਲਾ ਭਾਗੁ ॥

ਜਨਮ ਜਨਮ ਕਾ ਸੋਇਆ ਜਾਗੁ ॥

ਗਈ ਗਿਲਾਨਿ ਸਾਧ ਕੈ ਸੰਗਿ ॥

ਮਨੁ ਤਨੁ ਰਾਤੋ ਹਰਿ ਕੈ ਰੰਗਿ ॥

੨॥

ਰਾਖੇ ਰਾਖਨਹਾਰ ਦਇਆਲ ॥

ਨਾ ਕਿਛੁ ਸੇਵਾ ਨਾ ਕਿਛੁ ਘਾਲ ॥

ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥

ਬੂਡਤ ਦੁਖ ਮਹਿ ਕਾਢਿ ਲਇਆ ॥

੩॥

ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥

ਆਠ ਪਹਰ ਹਰਿ ਕੇ ਗੁਣ ਗਾਉ ॥

ਗਾਵਤ ਗਾਵਤ ਪਰਮ ਗਤਿ ਪਾਈ ॥

ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥

੪॥

੨੦॥

੩੧॥

ਰਾਮਕਲੀ ਮਹਲਾ ੫ ॥

ਕਉਡੀ ਬਦਲੈ ਤਿਆਗੈ ਰਤਨੁ ॥

ਛੋਡਿ ਜਾਇ ਤਾਹੂ ਕਾ ਜਤਨੁ ॥

ਸੋ ਸੰਚੈ ਜੋ ਹੋਛੀ ਬਾਤ ॥

ਮਾਇਆ ਮੋਹਿਆ ਟੇਢਉ ਜਾਤ ॥

੧॥

ਅਭਾਗੇ ਤੈ ਲਾਜ ਨਾਹੀ ॥

ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥

੧॥

ਰਹਾਉ ॥

ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥

ਸਾਕਤ ਕੀ ਬਿਧਿ ਨੈਨਹੁ ਡੀਠੀ ॥

ਕੂੜਿ ਕਪਟਿ ਅਹੰਕਾਰਿ ਰੀਝਾਨਾ ॥

SikhiAt.Net
892 ×