ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥
੧॥
ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥
੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥
੧॥
ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥
੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥
੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥
੪॥
੨॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥
ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ਚਲੀਅਹਿ ਦੂਖ ॥
੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥
੧॥
ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਵਡਾ ਨ ਹੋਵੈ ਘਾਟਿ ਨ ਜਾਇ ॥
੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥
੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥