ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਗਾਵਹੁ ਰਾਮ ਕੇ ਗੁਣ ਗੀਤ ॥
ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥
੧॥
ਰਹਾਉ ॥
ਗੁਣ ਗਾਵਤ ਹੋਵਤ ਪਰਗਾਸੁ ॥
ਚਰਨ ਕਮਲ ਮਹਿ ਹੋਇ ਨਿਵਾਸੁ ॥
੧॥
ਸੰਤਸੰਗਤਿ ਮਹਿ ਹੋਇ ਉਧਾਰੁ ॥
ਨਾਨਕ ਭਵਜਲੁ ਉਤਰਸਿ ਪਾਰਿ ॥
੨॥
੧॥
੫੭॥
ਰਾਮਕਲੀ ਮਹਲਾ ੫ ॥
ਗੁਰੁ ਪੂਰਾ ਮੇਰਾ ਗੁਰੁ ਪੂਰਾ ॥
ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥
੧॥
ਰਹਾਉ ॥
ਏਕੁ ਅਰਾਧਹੁ ਸਾਚਾ ਸੋਇ ॥
ਜਾ ਕੀ ਸਰਨਿ ਸਦਾ ਸੁਖੁ ਹੋਇ ॥
੧॥
ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥
ਹਰਿ ਸਿਮਰਤ ਬਿਨਸੇ ਸਭ ਦੂਖ ॥
੨॥
ਸਹਜਿ ਅਨੰਦ ਕਰਹੁ ਮੇਰੇ ਭਾਈ ॥
ਗੁਰਿ ਪੂਰੈ ਸਭ ਚਿੰਤ ਮਿਟਾਈ ॥
੩॥
ਆਠ ਪਹਰ ਪ੍ਰਭ ਕਾ ਜਪੁ ਜਾਪਿ ॥
ਨਾਨਕ ਰਾਖਾ ਹੋਆ ਆਪਿ ॥
੪॥
੨॥
੫੮॥
ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਨਰਨਰਹ ਨਮਸਕਾਰੰ ॥
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥
੧॥
ਰਹਾਉ ॥
ਹਰਨ ਧਰਨ ਪੁਨ ਪੁਨਹ ਕਰਨ ॥
ਨਹ ਗਿਰਹ ਨਿਰੰਹਾਰੰ ॥
੧॥
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥
੨॥
੧॥
੫੯॥
ਰਾਮਕਲੀ ਮਹਲਾ ੫ ॥
ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥
੧॥
ਰਹਾਉ ॥
ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥
ਨਹ ਸੰਗਿ ਗਾਮਨੀ ॥
੧॥
ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥
ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥
੨॥
੨॥
੬੦॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ ਓਟ ਲੇਹੁ ਹਰਿ ਨਾਮਾ ॥
ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥
੧॥
ਰਹਾਉ ॥
ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥
ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥
੧॥