Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
903
Pavan Ang 903 of 1430

ਆਖੁ ਗੁਣਾ ਕਲਿ ਆਈਐ ॥

ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥

੧॥

ਰਹਾਉ ॥

ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥

ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥

੫॥

ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥

ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥

੬॥

ਕਲਿ ਪਰਵਾਣੁ ਕਤੇਬ ਕੁਰਾਣੁ ॥

ਪੋਥੀ ਪੰਡਿਤ ਰਹੇ ਪੁਰਾਣ ॥

ਨਾਨਕ ਨਾਉ ਭਇਆ ਰਹਮਾਣੁ ॥

ਕਰਿ ਕਰਤਾ ਤੂ ਏਕੋ ਜਾਣੁ ॥

੭॥

ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥

ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥

੮॥

੧॥

ਰਾਮਕਲੀ ਮਹਲਾ ੧ ॥

ਜਗੁ ਪਰਬੋਧਹਿ ਮੜੀ ਬਧਾਵਹਿ ॥

ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥

ਮਮਤਾ ਮੋਹੁ ਕਾਮਣਿ ਹਿਤਕਾਰੀ ॥

ਨਾ ਅਉਧੂਤੀ ਨਾ ਸੰਸਾਰੀ ॥

੧॥

ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥

ਘਰਿ ਘਰਿ ਮਾਗਤ ਲਾਜ ਨ ਲਾਗੈ ॥

੧॥

ਰਹਾਉ ॥

ਗਾਵਹਿ ਗੀਤ ਨ ਚੀਨਹਿ ਆਪੁ ॥

ਕਿਉ ਲਾਗੀ ਨਿਵਰੈ ਪਰਤਾਪੁ ॥

ਗੁਰ ਕੈ ਸਬਦਿ ਰਚੈ ਮਨ ਭਾਇ ॥

ਭਿਖਿਆ ਸਹਜ ਵੀਚਾਰੀ ਖਾਇ ॥

੨॥

ਭਸਮ ਚੜਾਇ ਕਰਹਿ ਪਾਖੰਡੁ ॥

ਮਾਇਆ ਮੋਹਿ ਸਹਹਿ ਜਮ ਡੰਡੁ ॥

ਫੂਟੈ ਖਾਪਰੁ ਭੀਖ ਨ ਭਾਇ ॥

ਬੰਧਨਿ ਬਾਧਿਆ ਆਵੈ ਜਾਇ ॥

੩॥

ਬਿੰਦੁ ਨ ਰਾਖਹਿ ਜਤੀ ਕਹਾਵਹਿ ॥

ਮਾਈ ਮਾਗਤ ਤ੍ਰੈ ਲੋਭਾਵਹਿ ॥

ਨਿਰਦਇਆ ਨਹੀ ਜੋਤਿ ਉਜਾਲਾ ॥

ਬੂਡਤ ਬੂਡੇ ਸਰਬ ਜੰਜਾਲਾ ॥

੪॥

ਭੇਖ ਕਰਹਿ ਖਿੰਥਾ ਬਹੁ ਥਟੂਆ ॥

ਝੂਠੋ ਖੇਲੁ ਖੇਲੈ ਬਹੁ ਨਟੂਆ ॥

ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥

ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥

੫॥

ਮੁੰਦ੍ਰਾ ਫਟਕ ਬਨਾਈ ਕਾਨਿ ॥

ਮੁਕਤਿ ਨਹੀ ਬਿਦਿਆ ਬਿਗਿਆਨਿ ॥

ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥

ਪਸੂ ਭਏ ਨਹੀ ਮਿਟੈ ਨੀਸਾਨਾ ॥

੬॥

ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥

ਸਬਦੁ ਵੀਚਾਰੈ ਚੂਕਸਿ ਸੋਗਾ ॥

ਊਜਲੁ ਸਾਚੁ ਸੁ ਸਬਦੁ ਹੋਇ ॥

ਜੋਗੀ ਜੁਗਤਿ ਵੀਚਾਰੇ ਸੋਇ ॥

੭॥

ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥

ਥਾਪਿ ਉਥਾਪੇ ਕਰੇ ਸੁ ਹੋਗੁ ॥

ਜਤੁ ਸਤੁ ਸੰਜਮੁ ਸਚੁ ਸੁਚੀਤੁ ॥

ਨਾਨਕ ਜੋਗੀ ਤ੍ਰਿਭਵਣ ਮੀਤੁ ॥

੮॥

੨॥

ਰਾਮਕਲੀ ਮਹਲਾ ੧ ॥

ਖਟੁ ਮਟੁ ਦੇਹੀ ਮਨੁ ਬੈਰਾਗੀ ॥

ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥

ਵਾਜੈ ਅਨਹਦੁ ਮੇਰਾ ਮਨੁ ਲੀਣਾ ॥

ਗੁਰ ਬਚਨੀ ਸਚਿ ਨਾਮਿ ਪਤੀਣਾ ॥

੧॥

ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥

ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥

੧॥

ਰਹਾਉ ॥

SikhiAt.Net
903 ×