ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
905
ਪਾਵਨ ਅੰਗ 905 / 1430

ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥

ਕੋਟਿ ਮਧੇ ਕੋ ਜਨੁ ਆਪਾਰੁ ॥

੭॥

ਏਕੁ ਬੁਰਾ ਭਲਾ ਸਚੁ ਏਕੈ ॥

ਬੂਝੁ ਗਿਆਨੀ ਸਤਗੁਰ ਕੀ ਟੇਕੈ ॥

ਗੁਰਮੁਖਿ ਵਿਰਲੀ ਏਕੋ ਜਾਣਿਆ ॥

ਆਵਣੁ ਜਾਣਾ ਮੇਟਿ ਸਮਾਣਿਆ ॥

੮॥

ਜਿਨ ਕੈ ਹਿਰਦੈ ਏਕੰਕਾਰੁ ॥

ਸਰਬ ਗੁਣੀ ਸਾਚਾ ਬੀਚਾਰੁ ॥

ਗੁਰ ਕੈ ਭਾਣੈ ਕਰਮ ਕਮਾਵੈ ॥

ਨਾਨਕ ਸਾਚੇ ਸਾਚਿ ਸਮਾਵੈ ॥

੯॥

੪॥

ਰਾਮਕਲੀ ਮਹਲਾ ੧ ॥

ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥

ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥

ਰਾਮ ਨਾਮ ਸਰਿ ਅਵਰੁ ਨ ਪੂਜੈ ॥

੧॥

ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥

ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥

੧॥

ਰਹਾਉ ॥

ਵਾਦੁ ਪੜੈ ਰਾਗੀ ਜਗੁ ਭੀਜੈ ॥

ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥

ਰਾਮ ਨਾਮ ਬਿਨੁ ਦੂਖੁ ਸਹੀਜੈ ॥

੨॥

ਚਾੜਸਿ ਪਵਨੁ ਸਿੰਘਾਸਨੁ ਭੀਜੈ ॥

ਨਿਉਲੀ ਕਰਮ ਖਟੁ ਕਰਮ ਕਰੀਜੈ ॥

ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥

੩॥

ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥

ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥

ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥

੪॥

ਅੰਤਰਿ ਮੈਲੁ ਤੀਰਥ ਭਰਮੀਜੈ ॥

ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥

ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥

੫॥

ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥

ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥

ਮਨਮੁਖਿ ਜਨਮੈ ਜਨਮਿ ਮਰੀਜੈ ॥

੬॥

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥

ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥

ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥

੭॥

ਊਂਦਰ ਦੂੰਦਰ ਪਾਸਿ ਧਰੀਜੈ ॥

ਧੁਰ ਕੀ ਸੇਵਾ ਰਾਮੁ ਰਵੀਜੈ ॥

ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥

੮॥

੫॥

ਰਾਮਕਲੀ ਮਹਲਾ ੧ ॥

ਅੰਤਰਿ ਉਤਭੁਜੁ ਅਵਰੁ ਨ ਕੋਈ ॥

ਜੋ ਕਹੀਐ ਸੋ ਪ੍ਰਭ ਤੇ ਹੋਈ ॥

ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥

ਉਤਪਤਿ ਪਰਲਉ ਅਵਰੁ ਨ ਕੋਈ ॥

੧॥

ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥

ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥

੧॥

ਰਹਾਉ ॥

ਨਾਮੁ ਰਤਨੁ ਹੀਰਾ ਨਿਰਮੋਲੁ ॥

ਸਾਚਾ ਸਾਹਿਬੁ ਅਮਰੁ ਅਤੋਲੁ ॥

ਜਿਹਵਾ ਸੂਚੀ ਸਾਚਾ ਬੋਲੁ ॥

ਘਰਿ ਦਰਿ ਸਾਚਾ ਨਾਹੀ ਰੋਲੁ ॥

੨॥

ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥

ਨਾਮੁ ਬਿਸਾਰਿ ਪਚਹਿ ਅਭਿਮਾਨੁ ॥

ਨਾਮ ਬਿਨਾ ਕਿਆ ਗਿਆਨ ਧਿਆਨੁ ॥

ਗੁਰਮੁਖਿ ਪਾਵਹਿ ਦਰਗਹਿ ਮਾਨੁ ॥

੩॥

ਹਠੁ ਅਹੰਕਾਰੁ ਕਰੈ ਨਹੀ ਪਾਵੈ ॥

ਪਾਠ ਪੜੈ ਲੇ ਲੋਕ ਸੁਣਾਵੈ ॥

SikhiAt.Net
905 ×