ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥
੧੦॥
ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥
ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥
੧੧॥
ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥
ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥
੧੨॥
੭॥
ਰਾਮਕਲੀ ਦਖਣੀ ਮਹਲਾ ੧ ॥
ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥
੧॥
ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥
ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥
੧॥
ਰਹਾਉ ॥
ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥
੨॥
ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥
੩॥
ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥
੪॥
ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥
੫॥
ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥
੬॥
ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥
੭॥
ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥
੮॥
ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥
੯॥
ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥
੧੦॥
੮॥
ਰਾਮਕਲੀ ਮਹਲਾ ੧ ॥
ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥
੧॥
ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥
੧॥
ਰਹਾਉ ॥
ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥
੨॥
ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥
੩॥
ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥
੪॥
ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥
੫॥
ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥
੬॥
ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥
੭॥
ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥
੮॥
ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥
੯॥
ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥
੧੦॥
ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥
੧੧॥