ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥
੨੨॥
ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥
੨੩॥
ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥
੨੪॥
ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥
੨੫॥
ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥
੨੬॥
ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥
੨੭॥
੨॥
੧੧॥
ਰਾਮਕਲੀ ਮਹਲਾ ੩ ॥
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥
੧॥
ਸੰਤਹੁ ਗੁਰਮੁਖਿ ਪੂਰਾ ਪਾਈ ॥
ਨਾਮੋ ਪੂਜ ਕਰਾਈ ॥
੧॥
ਰਹਾਉ ॥
ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥
੨॥
ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥
੩॥
ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥
੪॥
ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥
੫॥
ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥
੬॥
ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥
੭॥
ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥
੮॥
ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥
੯॥
ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥
੧੦॥
ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥
੧੧॥
ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥
੧੨॥
ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥
੧੩॥
ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥
੧੪॥
ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥
੧੫॥
ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥
੧੬॥
ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥
੧੭॥
ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥
੧੮॥
ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥
੧੯॥
ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥
੨੦॥
ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥
੨੧॥
੩॥
੧੨॥
ਰਾਮਕਲੀ ਮਹਲਾ ੩ ॥
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥
੧॥
ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥
ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥
੧॥
ਰਹਾਉ ॥