ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥
ਦਇਆਲ ਭਏ ਤਾ ਆਏ ਚੀਤਿ ॥
ਦਇਆ ਧਾਰੀ ਤਿਨਿ ਧਾਰਣਹਾਰ ॥
ਬੰਧਨ ਤੇ ਹੋਈ ਛੁਟਕਾਰ ॥
੭॥
ਸਭਿ ਥਾਨ ਦੇਖੇ ਨੈਣ ਅਲੋਇ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਭ੍ਰਮ ਭੈ ਛੂਟੇ ਗੁਰ ਪਰਸਾਦ ॥
ਨਾਨਕ ਪੇਖਿਓ ਸਭੁ ਬਿਸਮਾਦ ॥
੮॥
੪॥
ਰਾਮਕਲੀ ਮਹਲਾ ੫ ॥
ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥
੧॥
ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥
੧॥
ਰਹਾਉ ॥
ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥
੨॥
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥
੩॥
ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥
੪॥
ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥
੫॥
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥
੬॥
ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥
੭॥
ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥
੮॥
੫॥
ਰਾਮਕਲੀ ਮਹਲਾ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥
੧॥
ਮੇਰਾ ਗੁਰੁ ਪਰਮੇਸਰੁ ਸੁਖਦਾਈ ॥
ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥
੧॥
ਰਹਾਉ ॥
ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥
੨॥
ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥
੩॥
ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥
੪॥
ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥
੫॥
ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥
੬॥
ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥
੭॥
ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥
੮॥
ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥
੯॥
ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥
੧੦॥
ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥
੧੧॥
ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥
੧੨॥
ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥
੧੩॥
ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥
੧੪॥