ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥
੧੫॥
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥
੧੬॥
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥
੧੭॥
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥
੧੮॥
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥
੧੯॥
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥
੨੦॥
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥
੨੧॥
੧॥
੬॥
ਰਾਮਕਲੀ ਮਹਲਾ ੫ ॥
ਸਲੋਕੁ ॥
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥
੧॥
ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥
੧॥
ਸਤਿਗੁਰਿ ਖੇਪ ਨਿਬਾਹੀ ਸੰਤਹੁ ॥
ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥
੧॥
ਰਹਾਉ ॥
ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥
੨॥
ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥
੩॥
ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥
੪॥
ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥
੫॥
ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥
੬॥
ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥
੭॥
ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥
੮॥
੨॥
੭॥
ਰਾਮਕਲੀ ਮਹਲਾ ੫ ॥
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥
੧॥
ਰਹਾਉ ॥
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥
੧॥
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥
੨॥
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥
੩॥
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥
੪॥
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮ੍ਹਾਰੀ ॥
੫॥
ਤੁਮ੍ਹ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥
੬॥
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥
੭॥
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥
੮॥
੩॥
੮॥
੨੨॥