Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
918
Pavan Ang 918 of 1430

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥

ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥

ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥

ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥

ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥

੮॥

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥

ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥

ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥

ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥

ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥

੯॥

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥

ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥

ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥

ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥

ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥

ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥

੧੦॥

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥

ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥

ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥

ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥

ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥

੧੧॥

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥

ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥

ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥

ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥

ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥

੧੨॥

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥

ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥

ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥

੧੩॥

ਭਗਤਾ ਕੀ ਚਾਲ ਨਿਰਾਲੀ ॥

ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥

ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

SikhiAt.Net
918 ×