Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
925
Pavan Ang 925 of 1430

ਰਾਮਕਲੀ ਮਹਲਾ ੫ ॥

ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥

ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥

ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥

ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥

ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥

ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥

੧॥

ਚਰਨ ਕਮਲ ਆਧਾਰੁ ਜਨ ਕਾ ਆਸਰਾ ॥

ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥

ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥

ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥

ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥

ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥

੨॥

ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥

ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥

ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥

ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥

ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥

੩॥

ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥

ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥

ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥

ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥

ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥

ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥

੪॥

੨॥

ਰਾਮਕਲੀ ਮਹਲਾ ੫ ॥

ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥

ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥

ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥

ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥

ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥

ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥

੧॥

ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥

ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥

ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥

ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥

SikhiAt.Net
925 ×