Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
929
Pavan Ang 929 of 1430

ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥

ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥

੨॥

ਛੰਤੁ ॥

ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥

ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥

ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥

ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥

ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥

ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥

੬॥

ਸਲੋਕ ॥

ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥

ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥

੧॥

ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥

ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥

੨॥

ਛੰਤੁ ॥

ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥

ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥

ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥

ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥

ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥

ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥

੭॥

ਸਲੋਕ ॥

ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥

ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥

੧॥

ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥

ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥

੨॥

ਛੰਤੁ ॥

ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥

ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥

ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥

ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥

ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥

ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥

੮॥

੧॥

੬॥

੮॥

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥

ਓਅੰਕਾਰਿ ਬ੍ਰਹਮਾ ਉਤਪਤਿ ॥

ਓਅੰਕਾਰੁ ਕੀਆ ਜਿਨਿ ਚਿਤਿ ॥

ਓਅੰਕਾਰਿ ਸੈਲ ਜੁਗ ਭਏ ॥

ਓਅੰਕਾਰਿ ਬੇਦ ਨਿਰਮਏ ॥

SikhiAt.Net
929 ×