ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
930
ਪਾਵਨ ਅੰਗ 930 / 1430

ਓਅੰਕਾਰਿ ਸਬਦਿ ਉਧਰੇ ॥

ਓਅੰਕਾਰਿ ਗੁਰਮੁਖਿ ਤਰੇ ॥

ਓਨਮ ਅਖਰ ਸੁਣਹੁ ਬੀਚਾਰੁ ॥

ਓਨਮ ਅਖਰੁ ਤ੍ਰਿਭਵਣ ਸਾਰੁ ॥

੧॥

ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥

ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥

੧॥

ਰਹਾਉ ॥

ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥

ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥

ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥

ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥

੨॥

ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥

ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥

ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥

ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥

੩॥

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥

ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥

ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥

੪॥

ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥

ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥

ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥

ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥

੫॥

ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥

ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥

ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥

ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥

੬॥

ਏਕੁ ਅਚਾਰੁ ਰੰਗੁ ਇਕੁ ਰੂਪੁ ॥

ਪਉਣ ਪਾਣੀ ਅਗਨੀ ਅਸਰੂਪੁ ॥

ਏਕੋ ਭਵਰੁ ਭਵੈ ਤਿਹੁ ਲੋਇ ॥

ਏਕੋ ਬੂਝੈ ਸੂਝੈ ਪਤਿ ਹੋਇ ॥

ਗਿਆਨੁ ਧਿਆਨੁ ਲੇ ਸਮਸਰਿ ਰਹੈ ॥

ਗੁਰਮੁਖਿ ਏਕੁ ਵਿਰਲਾ ਕੋ ਲਹੈ ॥

ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥

ਗੁਰੂ ਦੁਆਰੈ ਆਖਿ ਸੁਣਾਏ ॥

੭॥

ਊਰਮ ਧੂਰਮ ਜੋਤਿ ਉਜਾਲਾ ॥

ਤੀਨਿ ਭਵਣ ਮਹਿ ਗੁਰ ਗੋਪਾਲਾ ॥

ਊਗਵਿਆ ਅਸਰੂਪੁ ਦਿਖਾਵੈ ॥

ਕਰਿ ਕਿਰਪਾ ਅਪੁਨੈ ਘਰਿ ਆਵੈ ॥

ਊਨਵਿ ਬਰਸੈ ਨੀਝਰ ਧਾਰਾ ॥

ਊਤਮ ਸਬਦਿ ਸਵਾਰਣਹਾਰਾ ॥

ਇਸੁ ਏਕੇ ਕਾ ਜਾਣੈ ਭੇਉ ॥

ਆਪੇ ਕਰਤਾ ਆਪੇ ਦੇਉ ॥

੮॥

ਉਗਵੈ ਸੂਰੁ ਅਸੁਰ ਸੰਘਾਰੈ ॥

ਊਚਉ ਦੇਖਿ ਸਬਦਿ ਬੀਚਾਰੈ ॥

ਊਪਰਿ ਆਦਿ ਅੰਤਿ ਤਿਹੁ ਲੋਇ ॥

ਆਪੇ ਕਰੈ ਕਥੈ ਸੁਣੈ ਸੋਇ ॥

SikhiAt.Net
930 ×