ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
934
ਪਾਵਨ ਅੰਗ 934 / 1430

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥

ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥

ਗੁਰ ਪਰਸਾਦੀ ਤਿਸੁ ਸੰਮ੍ਹਲਾ ਤਾ ਤਨਿ ਦੂਖੁ ਨ ਹੋਇ ॥

੩੧॥

ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥

ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥

ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥

ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥

ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥

ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥

ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥

ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥

੩੨॥

ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥

ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥

ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥

ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥

ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥

ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥

ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥

ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥

੩੩॥

ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥

ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥

ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥

ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥

ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥

ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥

ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥

ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥

੩੪॥

ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥

ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥

ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥

ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥

੩੫॥

ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥

ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥

ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥

ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥

ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥

ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥

ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥

ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥

੩੬॥

ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥

ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥

SikhiAt.Net
934 ×