Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
937
Pavan Ang 937 of 1430

ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥

੪੭॥

ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥

ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥

ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥

ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥

ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥

ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥

ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥

ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥

੪੮॥

ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥

ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥

ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥

ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥

ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥

ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥

ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥

ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥

੪੯॥

ਸ੍ਰਿਸਟੇ ਭੇਉ ਨ ਜਾਣੈ ਕੋਇ ॥

ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥

ਸੰਪੈ ਕਉ ਈਸਰੁ ਧਿਆਈਐ ॥

ਸੰਪੈ ਪੁਰਬਿ ਲਿਖੇ ਕੀ ਪਾਈਐ ॥

ਸੰਪੈ ਕਾਰਣਿ ਚਾਕਰ ਚੋਰ ॥

ਸੰਪੈ ਸਾਥਿ ਨ ਚਾਲੈ ਹੋਰ ॥

ਬਿਨੁ ਸਾਚੇ ਨਹੀ ਦਰਗਹ ਮਾਨੁ ॥

ਹਰਿ ਰਸੁ ਪੀਵੈ ਛੁਟੈ ਨਿਦਾਨਿ ॥

੫੦॥

ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥

ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥

ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥

ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥

ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥

ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥

ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥

ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥

੫੧॥

ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥

ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥

ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥

ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥

ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥

ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥

ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥

ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥

੫੨॥

ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥

SikhiAt.Net
937 ×