ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
93
ਪਾਵਨ ਅੰਗ 93 / 1430

ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥

ਪਹਰਿਆ ਕੈ ਘਰਿ ਗਾਵਣਾ ॥

ੴ ਸਤਿਗੁਰ ਪ੍ਰਸਾਦਿ ॥

ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥

ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥

ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥

ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥

੧॥

ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥

ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥

੧॥

ਰਹਾਉ ॥

ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥

ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥

ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥

ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥

੨॥

ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥

ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥

ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥

ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥

੩॥

ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥

ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥

ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥

ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥

੪॥

ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥

ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥

ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥

ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥

੫॥

ਸਿਰੀਰਾਗੁ ॥

ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥

ਕਨਕ ਕਟਿਕ ਜਲ ਤਰੰਗ ਜੈਸਾ ॥

੧॥

ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥

ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥

੧॥

ਰਹਾਉ ॥

ਤੁਮ੍ਹ ਜੁ ਨਾਇਕ ਆਛਹੁ ਅੰਤਰਜਾਮੀ ॥

ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥

੨॥

ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥

ਰਵਿਦਾਸ ਸਮ ਦਲ ਸਮਝਾਵੈ ਕੋਊ ॥

੩॥

SikhiAt.Net
93 ×