ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
942
ਪਾਵਨ ਅੰਗ 942 / 1430

ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥

ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥

੩੪॥

ਗੁਰਮੁਖਿ ਰਤਨੁ ਲਹੈ ਲਿਵ ਲਾਇ ॥

ਗੁਰਮੁਖਿ ਪਰਖੈ ਰਤਨੁ ਸੁਭਾਇ ॥

ਗੁਰਮੁਖਿ ਸਾਚੀ ਕਾਰ ਕਮਾਇ ॥

ਗੁਰਮੁਖਿ ਸਾਚੇ ਮਨੁ ਪਤੀਆਇ ॥

ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥

ਨਾਨਕ ਗੁਰਮੁਖਿ ਚੋਟ ਨ ਖਾਵੈ ॥

੩੫॥

ਗੁਰਮੁਖਿ ਨਾਮੁ ਦਾਨੁ ਇਸਨਾਨੁ ॥

ਗੁਰਮੁਖਿ ਲਾਗੈ ਸਹਜਿ ਧਿਆਨੁ ॥

ਗੁਰਮੁਖਿ ਪਾਵੈ ਦਰਗਹ ਮਾਨੁ ॥

ਗੁਰਮੁਖਿ ਭਉ ਭੰਜਨੁ ਪਰਧਾਨੁ ॥

ਗੁਰਮੁਖਿ ਕਰਣੀ ਕਾਰ ਕਰਾਏ ॥

ਨਾਨਕ ਗੁਰਮੁਖਿ ਮੇਲਿ ਮਿਲਾਏ ॥

੩੬॥

ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥

ਗੁਰਮੁਖਿ ਪਾਵੈ ਘਟਿ ਘਟਿ ਭੇਦ ॥

ਗੁਰਮੁਖਿ ਵੈਰ ਵਿਰੋਧ ਗਵਾਵੈ ॥

ਗੁਰਮੁਖਿ ਸਗਲੀ ਗਣਤ ਮਿਟਾਵੈ ॥

ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥

ਨਾਨਕ ਗੁਰਮੁਖਿ ਖਸਮੁ ਪਛਾਤਾ ॥

੩੭॥

ਬਿਨੁ ਗੁਰ ਭਰਮੈ ਆਵੈ ਜਾਇ ॥

ਬਿਨੁ ਗੁਰ ਘਾਲ ਨ ਪਵਈ ਥਾਇ ॥

ਬਿਨੁ ਗੁਰ ਮਨੂਆ ਅਤਿ ਡੋਲਾਇ ॥

ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥

ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥

ਨਾਨਕ ਗੁਰ ਬਿਨੁ ਘਾਟੇ ਘਾਟ ॥

੩੮॥

ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥

ਅਵਗਣ ਮੇਟੈ ਗੁਣਿ ਨਿਸਤਾਰੈ ॥

ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥

ਗੁਰਮੁਖਿ ਕਦੇ ਨ ਆਵੈ ਹਾਰਿ ॥

ਤਨੁ ਹਟੜੀ ਇਹੁ ਮਨੁ ਵਣਜਾਰਾ ॥

ਨਾਨਕ ਸਹਜੇ ਸਚੁ ਵਾਪਾਰਾ ॥

੩੯॥

ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥

ਲੰਕਾ ਲੂਟੀ ਦੈਤ ਸੰਤਾਪੈ ॥

ਰਾਮਚੰਦਿ ਮਾਰਿਓ ਅਹਿ ਰਾਵਣੁ ॥

ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥

ਗੁਰਮੁਖਿ ਸਾਇਰਿ ਪਾਹਣ ਤਾਰੇ ॥

ਗੁਰਮੁਖਿ ਕੋਟਿ ਤੇਤੀਸ ਉਧਾਰੇ ॥

੪੦॥

ਗੁਰਮੁਖਿ ਚੂਕੈ ਆਵਣ ਜਾਣੁ ॥

ਗੁਰਮੁਖਿ ਦਰਗਹ ਪਾਵੈ ਮਾਣੁ ॥

ਗੁਰਮੁਖਿ ਖੋਟੇ ਖਰੇ ਪਛਾਣੁ ॥

ਗੁਰਮੁਖਿ ਲਾਗੈ ਸਹਜਿ ਧਿਆਨੁ ॥

ਗੁਰਮੁਖਿ ਦਰਗਹ ਸਿਫਤਿ ਸਮਾਇ ॥

ਨਾਨਕ ਗੁਰਮੁਖਿ ਬੰਧੁ ਨ ਪਾਇ ॥

੪੧॥

ਗੁਰਮੁਖਿ ਨਾਮੁ ਨਿਰੰਜਨ ਪਾਏ ॥

ਗੁਰਮੁਖਿ ਹਉਮੈ ਸਬਦਿ ਜਲਾਏ ॥

ਗੁਰਮੁਖਿ ਸਾਚੇ ਕੇ ਗੁਣ ਗਾਏ ॥

ਗੁਰਮੁਖਿ ਸਾਚੈ ਰਹੈ ਸਮਾਏ ॥

ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥

ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥

੪੨॥

ਕਵਣ ਮੂਲੁ ਕਵਣ ਮਤਿ ਵੇਲਾ ॥

ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥

ਕਵਣ ਕਥਾ ਲੇ ਰਹਹੁ ਨਿਰਾਲੇ ॥

ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥

ਏਸੁ ਕਥਾ ਕਾ ਦੇਇ ਬੀਚਾਰੁ ॥

ਭਵਜਲੁ ਸਬਦਿ ਲੰਘਾਵਣਹਾਰੁ ॥

੪੩॥

SikhiAt.Net
942 ×