Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
948
Pavan Ang 948 of 1430

ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥

ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥

ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥

੧॥

ਮਃ ੩ ॥

ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥

ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥

ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥

ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥

ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥

ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥

੨॥

ਪਉੜੀ ॥

ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥

ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥

ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥

ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥

ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥

੩॥

ਸਲੋਕੁ ॥

ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥

ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥

੧॥

ਮਃ ੩ ॥

ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥

ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥

ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥

ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥

੨॥

ਮਃ ੩ ॥

ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥

ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥

ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥

ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥

੩॥

ਪਉੜੀ ॥

ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥

ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥

ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥

ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥

ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥

੪॥

ਸਲੋਕੁ ਮਃ ੩ ॥

ਮਨ ਕਾ ਝੂਠਾ ਝੂਠੁ ਕਮਾਵੈ ॥

ਮਾਇਆ ਨੋ ਫਿਰੈ ਤਪਾ ਸਦਾਵੈ ॥

ਭਰਮੇ ਭੂਲਾ ਸਭਿ ਤੀਰਥ ਗਹੈ ॥

ਓਹੁ ਤਪਾ ਕੈਸੇ ਪਰਮ ਗਤਿ ਲਹੈ ॥

ਗੁਰ ਪਰਸਾਦੀ ਕੋ ਸਚੁ ਕਮਾਵੈ ॥

ਨਾਨਕ ਸੋ ਤਪਾ ਮੋਖੰਤਰੁ ਪਾਵੈ ॥

੧॥

ਮਃ ੩ ॥

ਸੋ ਤਪਾ ਜਿ ਇਹੁ ਤਪੁ ਘਾਲੇ ॥

ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥

ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥

ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥

੨॥

ਪਉੜੀ ॥

ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥

SikhiAt.Net
948 ×