Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
959
Pavan Ang 959 of 1430

ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥

ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥

ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥

੧॥

ਮਃ ੫ ॥

ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥

ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥

ਜਿਚਰੁ ਪੈਨਨਿ ਖਾਵਨ੍ਹੇ ਤਿਚਰੁ ਰਖਨਿ ਗੰਢੁ ॥

ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥

ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥

ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥

ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥

ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥

ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥

ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥

੨॥

ਪਉੜੀ ॥

ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥

ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥

ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥

ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥

ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥

ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥

ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥

ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥

੫॥

ਸਲੋਕ ਮਃ ੫ ॥

ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥

ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥

ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥

ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥

ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥

ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥

ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥

ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥

ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥

ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥

ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥

੧॥

ਮਃ ੫ ॥

ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥

ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥

ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥

ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥

ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥

ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥

SikhiAt.Net
959 ×