ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
963
ਪਾਵਨ ਅੰਗ 963 / 1430

ਸਲੋਕ ਮਃ ੫ ॥

ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥

ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥

ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥

ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥

ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥

ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥

੧॥

ਮਃ ੫ ॥

ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥

ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥

ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥

ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥

ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥

ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥

ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥

ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥

੨॥

ਪਉੜੀ ॥

ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥

ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥

ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥

ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥

ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥

ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥

ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥

ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥

੧੨॥

ਸਲੋਕ ਮਃ ੫ ॥

ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥

ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥

੧॥

ਮਃ ੫ ॥

ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥

ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥

੨॥

ਪਉੜੀ ॥

ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥

ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥

ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥

ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹਾਲਣੋ ॥

ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥

ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥

ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥

ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥

੧੩॥

ਸਲੋਕ ਮਃ ੫ ॥

ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥

ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥

੧॥

ਮਃ ੫ ॥

ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥

ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥

੨॥

SikhiAt.Net
963 ×