Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
966
Pavan Ang 966 of 1430

ਧੰਨੁ ਸੁ ਤੇਰੇ ਭਗਤ ਜਿਨ੍ਹੀ ਸਚੁ ਤੂੰ ਡਿਠਾ ॥

ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥

ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥

੨੦॥

ਸਲੋਕ ਮਃ ੫ ॥

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥

ਜੋ ਨਰ ਪੀਰਿ ਨਿਵਾਜਿਆ ਤਿਨ੍ਹਾ ਅੰਚ ਨ ਲਾਗ ॥

੧॥

ਮਃ ੫ ॥

ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

ਵਿਰਲੇ ਕੇਈ ਪਾਈਅਨ੍ਹਿ ਜਿਨ੍ਹਾ ਪਿਆਰੇ ਨੇਹ ॥

੨॥

ਪਉੜੀ ॥

ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥

ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥

ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥

ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥

ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥

ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥

ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥

ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥

੨੧॥

ਸਲੋਕ ਮਃ ੫ ॥

ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥

ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥

੧॥

ਮਃ ੫ ॥

ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥

ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥

੨॥

ਪਉੜੀ ॥

ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥

ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥

ਆਪੇ ਸਭਨਾ ਮੰਝਿ ਆਪੇ ਬਾਹਰਾ ॥

ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥

ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥

ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥

ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥

ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥

੨੨॥

੧॥

੨॥

ਸੁਧੁ ॥

ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ੴ ਸਤਿਗੁਰ ਪ੍ਰਸਾਦਿ ॥

ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥

ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥

ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥

ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥

ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥

ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥

ਸਹਿ ਟਿਕਾ ਦਿਤੋਸੁ ਜੀਵਦੈ ॥

੧॥

ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥

ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥

ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥

ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥

SikhiAt.Net
966 ×