ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥
੧॥
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥
੧॥
ਰਹਾਉ ॥
ਭਵਨ ਚਤੁਰ ਦਸ ਭਾਠੀ ਕੀਨ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥
੨॥
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥
੩॥
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥
੪॥
੧॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥
੧॥
ਅਉਧੂ ਮੇਰਾ ਮਨੁ ਮਤਵਾਰਾ ॥
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥
੧॥
ਰਹਾਉ ॥
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥
੨॥
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥
੩॥
੨॥
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥
੧॥
ਅਬ ਤਬ ਜਬ ਕਬ ਤੁਹੀ ਤੁਹੀ ॥
ਹਮ ਤੁਅ ਪਰਸਾਦਿ ਸੁਖੀ ਸਦ ਹੀ ॥
੧॥
ਰਹਾਉ ॥
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥
੨॥
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥
੩॥
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥
੪॥
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥
੫॥
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥
੬॥
੩॥
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥
੧॥
ਹਮ ਕੂਕਰ ਤੇਰੇ ਦਰਬਾਰਿ ॥
ਭਉਕਹਿ ਆਗੈ ਬਦਨੁ ਪਸਾਰਿ ॥
੧॥
ਰਹਾਉ ॥