Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
972
Pavan Ang 972 of 1430

ਜਬ ਨਖ ਸਿਖ ਇਹੁ ਮਨੁ ਚੀਨ੍ਹਾ ॥

ਤਬ ਅੰਤਰਿ ਮਜਨੁ ਕੀਨ੍ਹਾ ॥

੧॥

ਪਵਨਪਤਿ ਉਨਮਨਿ ਰਹਨੁ ਖਰਾ ॥

ਨਹੀ ਮਿਰਤੁ ਨ ਜਨਮੁ ਜਰਾ ॥

੧॥

ਰਹਾਉ ॥

ਉਲਟੀ ਲੇ ਸਕਤਿ ਸਹਾਰੰ ॥

ਪੈਸੀਲੇ ਗਗਨ ਮਝਾਰੰ ॥

ਬੇਧੀਅਲੇ ਚਕ੍ਰ ਭੁਅੰਗਾ ॥

ਭੇਟੀਅਲੇ ਰਾਇ ਨਿਸੰਗਾ ॥

੨॥

ਚੂਕੀਅਲੇ ਮੋਹ ਮਇਆਸਾ ॥

ਸਸਿ ਕੀਨੋ ਸੂਰ ਗਿਰਾਸਾ ॥

ਜਬ ਕੁੰਭਕੁ ਭਰਿਪੁਰਿ ਲੀਣਾ ॥

ਤਹ ਬਾਜੇ ਅਨਹਦ ਬੀਣਾ ॥

੩॥

ਬਕਤੈ ਬਕਿ ਸਬਦੁ ਸੁਨਾਇਆ ॥

ਸੁਨਤੈ ਸੁਨਿ ਮੰਨਿ ਬਸਾਇਆ ॥

ਕਰਿ ਕਰਤਾ ਉਤਰਸਿ ਪਾਰੰ ॥

ਕਹੈ ਕਬੀਰਾ ਸਾਰੰ ॥

੪॥

੧॥

੧੦॥

ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥

ਜੋਤੀ ਅੰਤਰਿ ਬ੍ਰਹਮੁ ਅਨੂਪੁ ॥

੧॥

ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥

ਜੋਤੀ ਅੰਤਰਿ ਧਰਿਆ ਪਸਾਰੁ ॥

੧॥

ਰਹਾਉ ॥

ਹੀਰਾ ਦੇਖਿ ਹੀਰੇ ਕਰਉ ਆਦੇਸੁ ॥

ਕਹੈ ਕਬੀਰੁ ਨਿਰੰਜਨ ਅਲੇਖੁ ॥

੨॥

੨॥

੧੧॥

ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥

ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥

੧॥

ਰਹਾਉ ॥

ਨੀੰਬੁ ਭਇਓ ਆਂਬੁ ਆਂਬੁ ਭਇਓ ਨੀੰਬਾ ਕੇਲਾ ਪਾਕਾ ਝਾਰਿ ॥

ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥

੧॥

ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀੰ ਚੁਨਿਓ ਨ ਜਾਈ ॥

ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥

੨॥

੩॥

੧੨॥

ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥

ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥

੧॥

ਮਨੁ ਰਾਮ ਨਾਮਾ ਬੇਧੀਅਲੇ ॥

ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥

੧॥

ਰਹਾਉ ॥

ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥

ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥

੨॥

ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥

ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥

੩॥

ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥

ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥

੪॥

੧॥

ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥

SikhiAt.Net
972 ×