Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
975
Pavan Ang 975 of 1430

ਰਾਗੁ ਨਟ ਨਾਰਾਇਨ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥

ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥

੧॥

ਰਹਾਉ ॥

ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥

ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥

੧॥

ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥

ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥

੨॥

ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥

ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥

੩॥

ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥

ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥

੪॥

੧॥

ਨਟ ਮਹਲਾ ੪ ॥

ਰਾਮ ਜਪਿ ਜਨ ਰਾਮੈ ਨਾਮਿ ਰਲੇ ॥

ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥

੧॥

ਰਹਾਉ ॥

ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥

ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥

੧॥

ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥

ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥

੨॥

ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥

ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥

੩॥

ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹਿ ਦੇਖਿ ਹਰਿ ਮਿਲੇ ॥

ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥

੪॥

੨॥

ਨਟ ਮਹਲਾ ੪ ॥

ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥

SikhiAt.Net
975 ×