ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥
ਜਿਨ ਕਉ ਤੁਮ੍ਹਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥
੧॥
ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥
ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥
੨॥
ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥
ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥
੩॥
ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥
ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥
੪॥
੬॥
ਨਟ ਨਾਰਾਇਨ ਮਹਲਾ ੪ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਸੇਵ ਸਫਲ ਹਰਿ ਘਾਲ ॥
ਲੇ ਗੁਰ ਪਗ ਰੇਨ ਰਵਾਲ ॥
ਸਭਿ ਦਲਿਦ ਭੰਜਿ ਦੁਖ ਦਾਲ ॥
ਹਰਿ ਹੋ ਹੋ ਹੋ ਨਦਰਿ ਨਿਹਾਲ ॥
੧॥
ਰਹਾਉ ॥
ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥
ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥
੧॥
ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥
ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥
੨॥
੧॥
੭॥
ਨਟ ਮਹਲਾ ੪ ॥
ਮਨ ਮਿਲੁ ਸੰਤਸੰਗਤਿ ਸੁਭਵੰਤੀ ॥
ਸੁਨਿ ਅਕਥ ਕਥਾ ਸੁਖਵੰਤੀ ॥
ਸਭ ਕਿਲਵਿਖ ਪਾਪ ਲਹੰਤੀ ॥
ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥
੧॥
ਰਹਾਉ ॥
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥
ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥
੧॥
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥
ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥
੨॥
੨॥
੮॥
ਨਟ ਮਹਲਾ ੪ ॥
ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥
ਤਿਸ ਕਉ ਹਉ ਬਲਿ ਬਲਿ ਬਾਲ ॥
ਸੋ ਹਰਿ ਜਨੁ ਹੈ ਭਲ ਭਾਲ ॥