Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
983
Pavan Ang 983 of 1430

ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥

੩॥

ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥

ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ ॥

੪॥

ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥

ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥

੫॥

ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥

ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥

੬॥

ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥

ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥

੭॥

ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥

ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥

੮॥

੫॥

ਨਟ ਮਹਲਾ ੪ ॥

ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥

ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥

੧॥

ਰਹਾਉ ॥

ਸਾਧੂ ਪੁਰਖ ਸਾਧ ਜਨ ਪਾਏ ਇਕ ਬਿਨਉ ਕਰਉ ਗੁਰ ਪਿਆਰੇ ॥

ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥

੧॥

ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥

ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥

੨॥

ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥

ਰਾਮ ਨਾਮੁ ਪੜਹੁ ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥

੩॥

ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥

ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥

੪॥

ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭ ਡਾਲ ਫੂਲ ਬਿਸੁਕਾਰੇ ॥

ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ ॥

੫॥

ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥

ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥

੬॥

ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥

ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ ਗੁਰਿ ਗਿਆਨੁ ਖੜਗੁ ਲੈ ਮਾਰੇ ॥

੭॥

ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ ਕਿਰਪਾ ਧਾਰੇ ॥

ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥

੮॥

੬॥

ਛਕਾ ੧ ॥

SikhiAt.Net
983 ×