ਮਾਰੂ ਮਹਲਾ ੧ ॥
ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥
੧॥
ਤੇਰੇ ਲਾਲੇ ਕਿਆ ਚਤੁਰਾਈ ॥
ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥
੧॥
ਰਹਾਉ ॥
ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥
ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥
੨॥
ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥
ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥
੩॥
ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥
੪॥
੬॥
ਮਾਰੂ ਮਹਲਾ ੧ ॥
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥
੧॥
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
ਹਉ ਹਰਿ ਬਿਨੁ ਅਵਰੁ ਨ ਜਾਨਾ ॥
੧॥
ਰਹਾਉ ॥
ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥
੨॥
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥
ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥
੩॥
ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥
੪॥
੭॥
ਮਾਰੂ ਮਹਲਾ ੧ ॥
ਇਹੁ ਧਨੁ ਸਰਬ ਰਹਿਆ ਭਰਪੂਰਿ ॥
ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥
੧॥
ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥
ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥
੧॥
ਰਹਾਉ ॥
ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥
ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ ਸਜਾਇ ॥
੨॥
ਇਸੁ ਧਨ ਕੀ ਦੇਖਹੁ ਵਡਿਆਈ ॥
ਸਹਜੇ ਮਾਤੇ ਅਨਦਿਨੁ ਜਾਈ ॥
੩॥
ਇਕ ਬਾਤ ਅਨੂਪ ਸੁਨਹੁ ਨਰ ਭਾਈ ॥
ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥
੪॥
ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥
ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥
੫॥
੮॥
ਮਾਰੂ ਮਹਲਾ ੧ ॥
ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥
੧॥
ਮੂੜੇ ਕਾਇਚੇ ਭਰਮਿ ਭੁਲਾ ॥
ਨਹ ਚੀਨਿਆ ਪਰਮਾਨੰਦੁ ਬੈਰਾਗੀ ॥
੧॥
ਰਹਾਉ ॥
ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥
ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥
੨॥