Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
999
Pavan Ang 999 of 1430

ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥

ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥

੩॥

ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥

ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥

੪॥

੧॥

ਮਾਰੂ ਮਹਲਾ ੫ ॥

ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥

ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥

੧॥

ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥

ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥

੧॥

ਰਹਾਉ ॥

ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥

ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥

੨॥

ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥

ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥

੩॥

ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥

ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥

੪॥

੨॥

ਮਾਰੂ ਮਹਲਾ ੫ ॥

ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥

ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥

੧॥

ਅਵਰ ਦਿਨ ਕਾਹੂ ਕਾਜ ਨ ਲਾਏ ॥

ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥

੧॥

ਰਹਾਉ ॥

ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥

ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥

੨॥

ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥

ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥

੩॥

ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥

ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥

੪॥

੩॥

ਮਾਰੂ ਮਹਲਾ ੫ ॥

ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥

ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥

੧॥

ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥

ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥

੧॥

ਰਹਾਉ ॥

ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥

ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥

੨॥

ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥

ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥

੩॥

ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥

ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥

੪॥

੪॥

SikhiAt.Net
999 ×