Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
99
Pavan Ang 99 of 1430

ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥

ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥

੨॥

ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥

ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥

ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥

੩॥

ਹਉ ਬਲਿਹਾਰੀ ਸਤਿਗੁਰ ਪੂਰੇ ॥

ਜਿਨਿ ਬੰਧਨ ਕਾਟੇ ਸਗਲੇ ਮੇਰੇ ॥

ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥

੪॥

੮॥

੧੫॥

ਮਾਝ ਮਹਲਾ ੫ ॥

ਲਾਲ ਗੋਪਾਲ ਦਇਆਲ ਰੰਗੀਲੇ ॥

ਗਹਿਰ ਗੰਭੀਰ ਬੇਅੰਤ ਗੋਵਿੰਦੇ ॥

ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥

੧॥

ਦੁਖ ਭੰਜਨ ਨਿਧਾਨ ਅਮੋਲੇ ॥

ਨਿਰਭਉ ਨਿਰਵੈਰ ਅਥਾਹ ਅਤੋਲੇ ॥

ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥

੨॥

ਸਦਾ ਸੰਗੀ ਹਰਿ ਰੰਗ ਗੋਪਾਲਾ ॥

ਊਚ ਨੀਚ ਕਰੇ ਪ੍ਰਤਿਪਾਲਾ ॥

ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥

੩॥

ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥

ਏਹ ਸੁਮਤਿ ਗੁਰੂ ਤੇ ਪਾਈ ॥

ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥

੪॥

੯॥

੧੬॥

ਮਾਝ ਮਹਲਾ ੫ ॥

ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥

ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥

ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥

੧॥

ਉਦਮੁ ਕਰਤ ਮਨੁ ਨਿਰਮਲੁ ਹੋਆ ॥

ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥

ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥

੨॥

ਅੰਤਰਿ ਬਾਹਰਿ ਤੇਰੀ ਬਾਣੀ ॥

ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥

ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥

੩॥

ਅੰਮ੍ਰਿਤ ਰਸੁ ਹਰਿ ਗੁਰ ਤੇ ਪੀਆ ॥

ਹਰਿ ਪੈਨਣੁ ਨਾਮੁ ਭੋਜਨੁ ਥੀਆ ॥

ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥

੪॥

੧੦॥

੧੭॥

ਮਾਝ ਮਹਲਾ ੫ ॥

ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥

ਕਰਉ ਬਿਨੰਤੀ ਮਾਨੁ ਤਿਆਗਉ ॥

ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥

੧॥

ਤੁਮ ਦਾਤੇ ਤੁਮ ਪੁਰਖ ਬਿਧਾਤੇ ॥

ਤੁਮ ਸਮਰਥ ਸਦਾ ਸੁਖਦਾਤੇ ॥

ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥

੨॥

ਦਰਸਨਿ ਤੇਰੈ ਭਵਨ ਪੁਨੀਤਾ ॥

ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥

ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥

੩॥

SikhiAt.Net
99 ×